Patiala: September 08, 2017

M. M. Modi College Patiala wins Punjabi University Inter College Tennis (Men) Championship

M M Modi College, Patiala won Punjabi University Inter College Tennis (Men) Championship by defeating Punjabi University, Patiala Campus Team here today on the conclusion of 3-Day Inter College Tennis Championship competitions. This college was represented by Pankaj Garg, Ankush Mishra and Gurpreet Singh.

Principal Dr. Khushvinder Kumar welcomed the guests and participants and presented trophies to the winners. He appreciated the spirit of sportsmanship displayed by the students during the tournament and advised them to show this in other walks of life. He said that apart from various facilities provided to the sportspersons, college provides prize money to the National and International winners of various games.

Dean Sports, Dr. Gurdeep Singh Sandhu congratulated the staff members of the sports department and all other officials who contributed in the successful conclusion of the tournament. He appreciated the efforts of Prof. Nishan Singh, Prof. Harneet Singh and Prof. Mandeep Kaur in the smooth conduct of matches and guidance provided to the sportspersons.

ਪਟਿਆਲਾ: 08 ਸਤੰਬਰ, 2017

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਟੈਨਿਸ (ਪੁਰਸ਼) ਚੈਂਪੀਅਨਸ਼ਿਪ ਜਿੱਤੀ

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਸੰਪੰਨ ਹੋਈ ਤਿੰਨੱਰੋਜਾ ਪੰਜਾਬੀ ਯੂਨੀਵਰਸਿਟੀ ਟੈਨਿਸ (ਪੁਰਸ਼) ਚੈਂਪੀਅਨਸ਼ਿਪ ਟਰਾਫੀ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੀ ਟੀਮ ਨੂੰ ਹਰਾ ਕੇ ਜਿੱਤ ਲਈ ਹੈ। ਮੋਦੀ ਕਾਲਜ ਦੀ ਜੇਤੂ ਟੀਮ ਵਿਚ ਪੰਕਜ ਗਰਗ, ਅੰਕੁਸ਼ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਸਨ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਪੰ੧ਜਾਬੀ ਯੂਨੀਵਰਸਿਟੀ ਕੈਂਪਸ ਦੀ ਟੀਮ ਦੂਸਰੇ ਸਥਾਨ ਤੇ ਰਹੀ।

ਇਸ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ। ਇਸ ਅਵਸਰ ਤੇ ਉਨ੍ਹਾਂ ਵੱਖ-ਵੱਖ ਕਾਲਜਾਂ ਤੋਂ ਆਈਆਂ ਟੀਮਾਂ ਦੇ ਖਿਡਾਰੀਆਂ ਨੂੰ ਇਸ ਟੂਰਨਾਮੈਂਟ ਦੌਰਾਨ ਦਿਖਾਈ ਉਸਾਰੂ ਖੇਡ-ਭਾਵਨਾ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਖਸ਼ੀਅਤ ਦੇ ਸਰਵਪੱਖੀ ਵਿਕਾਸ ਦਾ ਇਕ ਅਹਿਮ ਮਾਧਿਅਮ ਹਨ। ਖੇਡਾਂ ਕੇਵਲ ਸਰੀਰ ਨੂੰ ਹੀ ਤੰਦਰੁਸਤ ਨਹੀਂ ਰੱਖਦੀਆਂ ਸਗੋਂ ਮਨਾਂ ਨੂੰ ਵੀ ਨਿਰਮਲ ਬਣਾਉਂਦੀਆਂ ਹਨ। ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਇਹ ਵੀ ਦੱਸਿਆ ਕਿ ਇਹ ਕਾਲਜ ਆਪਣੇ ਖਿਡਾਰੀਆਂ ਨੂੰ ਕਈ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕਰਦਾ ਹੈ।

ਇਸ ਅਵਸਰ ਤੇ ਕਾਲਜ ਦੇ ਡੀਨ ਸਪੋਰਟਸ ਡਾ. ਗੁਰਦੀਪ ਸਿੰਘ ਨੇ ਇਸ ਟੂਰਨਾਮੈਂਟ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਅਧਿਕਾਰੀਆਂ ਦੁਆਰਾ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਅਤੇ ਨਾਲ ਹੀ ਆਪਣੇ ਕਾਲਜ ਦੇ ਖੇਡ ਵਿਭਾਗ ਦੇ ਮੁੱਖੀ ਪ੍ਰੋ. ਨਿਸ਼ਾਨ ਸਿੰਘ, ਪ੍ਰੋ. ਹਰਨੀਤ ਸਿੰਘ ਅਤੇ ਮੈਡਮ ਮਨਦੀਪ ਕੌਰ ਦੀ ਸਖ਼ਤ ਮਿਹਨਤ ਅਤੇ ਯੋਗ ਅਗੁਵਾਈ ਦੀ ਸ਼ਲਾਘਾ ਵੀ ਕੀਤੀ।