Patiala: 16 Sept., 2019

Modi College wins Punjabi University Soft Tennis (Boys) Inter College Championship

Multani Mal Modi College has won the Punjabi University Inter-College Soft Tennis (Boys) Championship. This championship was organized at Govt. Rajindra College, Bathinda under the guidelines of Punjabi University, Patiala. The team of the host college stood second in this competition. On arriving at the college, Principal Dr. Khushvinder Kumar congratulated the team members and assured that college will keep on providing the best facilities to the college sports persons.

Dr. Gurdeep Singh, Dean, Sports of the College appreciated the winning team. He informed that College team was comprised of Pankaj Garg, Gurpreet Singh, Ankush Mishra, Damanjeet Singh and Abhiraj Batra. College Soft Tennis (Girls) team also won second position in this Soft Tennis Inter-college competition. In girls’ team, Yukta Sharma, Manpreet Kaur, Prabhsimran Kaur, Arpna and Hiteshi performed very well. Principal Dr. Khushviner Kumar applauded the sincere efforts of Dr. Nishan Singh, Head, Sports Dept., Prof. Harneet Singh, and Prof. (Ms.) Mandeep Kaur.

 

ਪਟਿਆਲਾ: 16 ਸਤੰਬਰ, 2019

ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਸਾਫ਼ਟ ਟੈਨਿਸ ਚੈਂਪੀਅਨਸ਼ਿਪ (ਲੜਕੇ) ਮੋਦੀ ਕਾਲਜ ਨੇ ਜਿੱਤੀ

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਸੰਪਨ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਸਾਫ਼ਟ ਟੈਨਿਸ ਓਵਰਆਲ ਚੈਂਪੀਅਨਸ਼ਿਪ (ਲੜਕੇ) ਜਿੱਤ ਲਈ ਹੈ। ਇਸ ਪ੍ਰਤਿਯੋਗਤਾ ਵਿੱਚ ਮੇਜ਼ਬਾਨ ਕਾਲਜ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮ ਦੇ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਹਨਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਹੀ ਕਰਦਿਆਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਤੇ ਕਾਲਜ ਨੂੰ ਬੇਹੱਦ ਮਾਣ ਹੈ। ਕਾਲਜ ਵੱਲੋਂ ਆਪਣੇ ਖਿਡਾਰੀ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਇਸ ਮੌਕੇ ਕਾਲਜ ਦੇ ਡੀਨ ਸਪੋਰਟਸ ਡਾ. ਗੁਰਦੀਪ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਮੋਦੀ ਕਾਲਜ ਦੀ ਟੀਮ ਦੇ ਖਿਡਾਰੀਆਂ ਪੰਕਜ ਗਰਗ, ਗੁਰਪ੍ਰੀਤ ਸਿੰਘ, ਅੰਕੁਸ਼ ਮਿਸ਼ਰਾ, ਦਮਨਜੀਤ ਸਿੰਘ ਅਤੇ ਅਭਿਰਾਜ ਸਿੰਘ ਬੱਤਰਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਯਕੀਨੀ ਬਣਾਈ। ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੀਆਂ ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੀ ਟੀਮ ਵਿੱਚ ਯੁਕਤਾ ਸ਼ਰਮਾ, ਮਨਪ੍ਰੀਤ ਕੌਰ, ਪ੍ਰਭਸਿਮਰਨ ਕੌਰ, ਅਰਪਨਾ ਅਤੇ ਹਿਤੈਸ਼ੀ ਨੇ ਵਧੀਆਂ ਖੇਡ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਖੁਸ਼ਵਿੰਦਰ ਜੀ ਨੇ ਖੇਡ ਵਿਭਾਗ ਦੇ ਮੁਖੀ ਡਾ. ਨਿਸ਼ਾਨ ਸਿੰਘ, ਪ੍ਰੋ. ਹਰਨੀਤ ਸਿੰਘ ਅਤੇ ਮੈਡਮ ਮਨਦੀਪ ਕੌਰ ਦੇ ਭਰਪੂਰ ਯਤਨਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅੱਗੇ ਤੋਂ ਵੀ ਇਸੇ ਭਾਵਨਾ ਨਾਲ ਖਿਡਾਰੀਆਂ ਦਾ ਮਾਰਗ ਦਰਸ਼ਨ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ।

#mhrd #mmmcpta #softtennis #InterCollegeChampion #punjabiuniversitypatiala #multanimalmodicollegepatiala #modicollegepatiala #modicollege #punjabiuniversitychampion
 
 

Champion Team with Winning Trophy