Patiala: March 1, 2019
Multani Mal Modi College won overall Inter-College Gatka Championship

Multani Mal Modi College, Patiala has won the overall Gatka Championship in Punjabi University Inter-College Competition. A team of six girl students Karandeep Kaur, Jashanpreet Kaur, Harpinder Kaur, Arshpreet Kaur, Paramjit Kaur and Harmanpreet Kaur bagged first position in inter-college Gatka Championship held at Mata Gujri College, Fatehgarh Sahib from 26-28 February, 2019. The team secured first position with 17 points. Team from Mata Sahib Kaur Girls College, Talwandi Sahbo stood second with 15 marks.

In boys’ category, a team of 8 boys Davinder Singh, Bikramjeet Singh, Parvinder Singh, Ishvar Singh, Harmanpreet Singh, Navkanwal Singh, Jagtar Singh and Harinder Singh bagged First position. Davinder Singh was declared best player in this category. In boys championship Modi College, Patiala secured 27 points and won the first position, while Mata Gujri College, Fatehgarh Sahib secured second position by obtained 22 points.

Principal Dr. Khushwinder Kumar congratulated the winning teams on reaching the college campus. He said that this spirit of sportsmanship should be sustained for creating a healthy society. He ensured that college will provide all possible facilities and support to these students. Dean sports Dr. Gurdeep Singh Sandhu said that Modi college got highest score by getting 44 marks and won the championship with flying colors. Principal Dr. Khushwinder Kumar also congratulated the sports department. He praised head of department Prof. Nishan Singh, Prof. Harneet Singh and Prof Mandeep Kaur for putting special efforts in this event.

ਪਟਿਆਲਾ: 01 ਮਾਰਚ, 2019
ਮੁਲਤਾਨੀ ਮੱਲ ਮੋਦੀ ਕਾਲਜ ਨੇ ਗੱਤਕਾ ਓਵਰਆਲ ਚੈਂਪੀਅਨਸ਼ਿਪ ਜਿੱਤੀ

ਪੰਜਾਬੀ ਯੂਨੀਵਰਸਿਟੀ ਦੇ ਅੰਤਰ-ਕਾਲਜ ਗੱਤਕਾ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ  ਜੋ ਕਿ ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਫ਼ਰਵਰੀ, 2019 ਤੱਕ ਸੰਪੰਨ ਹੋਏ, ਵਿਚ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੀਆਂ ਲੜਕੀਆਂ ਨੇ 17 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੀ ਟੀਮ 15 ਅੰਕ ਪ੍ਰਾਪਤ ਕਰਕੇ ਦੂਸਰੇ ਸਥਾਨ ‘ਤੇ ਰਹੀ। ਮੋਦੀ ਕਾਲਜ ਪਟਿਆਲਾ  ਦੀ ਟੀਮ ਵਿਚ ਕਰਨਦੀਪ ਕੌਰ, ਜਸ਼ਨਪ੍ਰੀਤ ਕੌਰ, ਹਰਪਿੰਦਰ ਕੌਰ, ਅਰਸ਼ਪ੍ਰੀਤ ਕੌਰ, ਪਰਮਜੀਤ ਕੌਰ ਅਤੇ ਹਰਮਨਪ੍ਰੀਤ ਕੌਰ  ਖਿਡਾਰਨਾਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ।

ਇਸ ਤਰ੍ਹਾਂ ਲੜਕਿਆਂ ਦੇ ਮੁਕਾਬਲੇ ਵਿਚ ਮੋਦੀ ਕਾਲਜ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਵਿਚ ਦਵਿੰਦਰ ਸਿੰਘ, ਬਿਕਰਮਜੀਤ ਸਿੰਘ, ਪਰਵਿੰਦਰ ਸਿੰਘ, ਈਸ਼ਵਰ ਸਿੰਘ, ਹਰਮਨਪ੍ਰੀਤ ਸਿੰਘ, ਨਵਕੰਵਲ ਸਿੰਘ, ਜਗਤਾਰ ਸਿੰਘ ਅਤੇ ਹਰਿੰਦਰ ਸਿੰਘ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਮੋਦੀ ਕਾਲਜ ਦੇ ਖਿਡਾਰੀ ਦਵਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਵਿਚ ਪਹਿਲਾ ਸਥਾਨ ਹਾਸਲ ਕੀਤਾ। ਲੜਕਿਆਂ ਦੀ ਟੀਮ ਨੇ 27 ਅੰਕ ਲੈ ਕੇ ਪਹਿਲਾ ਸਥਾਨ ਅਤੇ ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ ਨੇ 22 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।

ਜੇਤੂ ਖਿਡਾਰੀਆਂ ਦਾ ਕਾਲਜ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਵਿਦਿਆਰਥੀਆਂ ਨੁੰ ਮੁਬਾਰਕਬਾਦ ਦਿੰਦਿਆਂ ਇਸ ਖੇਡ-ਭਾਵਨਾ ਨੂੰ ਆਪਣੇ ਆਲੇ-ਦੁਆਲੇ ਬਿਹਤਰ ਸਮਾਜ ਸਿਰਜਣ ਲਈ ਕਾਇਮ ਰੱਖਣ ਦੀ ਪ੍ਰੇਰਨਾ ਵੀ ਦਿੱਤੀ। ਉਹਨਾਂ ਨੇ ਅਜਿਹੇ ਹੋਣਹਾਰ ਵਿਦਿਆਰਥੀਆਂ ਲਈ ਕਾਲਜ ਵੱਲੋਂ ਹਰ ਸੰਭਵ ਮਦਦ ਅਤੇ ਯੋਗ ਅਗਵਾਈ ਕਰਨ ਦਾ ਭਰੋਸਾ ਦੁਹਰਾਇਆ। ਕਾਲਜ ਦੇ ਡੀਨ, ਸਪੋਰਟਸ ਡਾ. ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਮੋਦੀ ਕਾਲਜ ਦੀਆਂ ਟੀਮਾਂ ਨੇ ਸਭ ਤੋਂ ਵੱਧ 44 ਅੰਕ ਹਾਸਲ ਕਰਕੇ ਓਵਰਆਲ ਚੈਂਪੀਅਨਸ਼ਿੱਪ ਜਿੱਤੀ।ਇਸ ਅਵਸਰ ਤੇ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਖੇਡ ਵਿਭਾਗ ਨੁੰ ਵਧਾਈ ਦਿੱਤੀ ਅਤੇ ਵਿਭਾਗ ਦੇ ਮੁਖੀ ਪ੍ਰੋ. ਨਿਸ਼ਾਨ ਸਿੰਘ, ਪ੍ਰੋ. ਹਰਨੀਤ ਸਿੰਘ ਅਤੇ ਪ੍ਰੋ. ਮਨਦੀਪ ਕੌਰ ਦੀ ਸਖਤ ਮਿਹਨਤ ਦੀ ਪ੍ਰਸ਼ੰਸ਼ਾ ਵੀ ਕੀਤੀ।